BREAKING NEWS

Post Top Ad

Your Ad Spot
�� Dabwali न्यूज़ है आपका अपना, और आप ही हैं इसके पत्रकार अपने आस पास के क्षेत्र की गतिविधियों की �� वीडियो, ✒️ न्यूज़ या अपना विज्ञापन ईमेल करें dblnews07@gmail.com पर अथवा सम्पर्क करें मोबाइल नम्बर �� 9354500786 पर

सोमवार, मई 28, 2012

ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਦੇਸ਼ ਦਾ ਮੋਹਰੀ ਸੂਬਾ ਬਣਾਇਆ ਜਾਵੇਗਾ‑ਬਾਦਲ

ਦਸ਼ਮੇਸ ਗਰਲਜ਼ ਕਾਲਜ ਆਫ ਐਜੂਕੇਸ਼ਨ ਬਾਦਲ ਦਾ 7ਵਾਂ ਸਲਾਨਾ ਇਨਾਮ ਵੰਡ ਸਮਾਗਮ ਆਯੋਜਿਤ

ਬਾਦਲ,
ਪੰਜਾਬ ਸਰਕਾਰ ਆਉਣ ਵਾਲੇ ਕੁਝ ਹੀ ਸਮੇਂ ਵਿਚ ਸਿੱਖਿਆ ਦੇ ਖੇਤਰ ਵਿਚ ਪੰਜਾਬ ਨੂੰ ਦੇਸ਼ ਦਾ ਨੰਬਰ ਇਕ ਸੂਬਾ ਬਣਾ ਦੇਵੇਗੀ। ਇਹ ਗੱਲ ਅੱਜ ਪੰਜਾਬ ਦੇ ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਵਿਖੇ ਦਸ਼ਮੇਸ਼ ਗਰਲਜ਼ ਕਾਲਜ ਆਫ ਐਜੂਕੇਸ਼ਨ ਦੇ 7ਵੇਂ ਸਲਾਨਾ ਇਲਾਮ ਵੰਡ ਸਮਾਰੋਹ ਮੌਕੇ ਵਿਦਿਆਰਥਣਾਂ ਨੂੰ ਇਨਾਮ ਤਕਸੀਮ ਕਰਦਿਆਂ ਆਖੀ।

      ਮੁੱਖ ਮੰਤਰੀ ਸ: ਪਰਕਾਸ਼ ਸਿੰਘ ਬਾਦਲ ਨੇ ਕਿਹਾ ਕਿ 2007 ਵਿਚ ਜਦ ਉਨ੍ਹਾਂ ਦੀ ਪਿਛਲੀ ਸਰਕਾਰ ਨੇ ਕਾਰਜਭਾਰ ਸੰਭਾਲਿਆ ਸੀ ਤਾਂ ਪੰਜਾਬ ਸਿੱਖਆਿ ਦੇ ਖੇਤਰ ਵਿਚ ਮੁਲਕ ਵਿਚੋਂ 13ਵੇਂ ਸਥਾਨ ਤੇ ਸੀ। ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿਚ ਅਣਥੱਕ ਯਤਨਾਂ ਸਦਕਾ ਇਸ ਸਮੇਂ ਪੰਜਾਬ ਸਿੱਖਿਆ ਦੇ ਖੇਤਰ ਵਿਚ ਦੇਸ਼ ਵਿਚੋਂ ਤੀਜੇ ਸਥਾਨ ਤੇ ਆ ਗਿਆ ਹੈ। ਉਨ੍ਹਾਂ ਸਿੱਖਿਆ ਖੇਤਰ ਵਿਚ ਸਰਵਪੱਖੀ ਸੁਧਾਰਾਂ ਅਤੇ ਸਹੁਲਤਾਂ ਵਿਚ ਵਾਧੇ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆ ਕਿਹਾ ਕਿ ਜਲਦ ਹੀ ਸਿੱਖਿਆ ਖੇਤਰ ਵਿਚ ਪੰਜਾਬ ਦੇਸ ਦਾ ਨੰਬਰ ਇਕ ਰਾਜ ਬਣ ਜਾਵੇਗਾ।

ਸ: ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਅੱਜ ਦੀਆਂ ਲੋੜਾਂ ਅਨੁਸਾਰ ਸਿੱਖਿਆ ਸਹੁਲਤਾਂ ਉਪਲਬੱਧ ਕਰਵਾ ਰਹੀ ਹੈ। ਸਰਕਾਰ ਨੇ ਪਿਛਲੇ ਸਮੇਂ ਵਿਚ 6 ਨਵੀਆਂ ਯੂਨੀਵਰਸਿਟੀਆਂ ਸਥਾਪਤ ਕੀਤੀਆਂ ਹਨ ਜ਼ਿਨ੍ਹਾਂ ਵਿਚ ਦੇਸ਼ ਦੇ ਨਾਲ ਨਾਲ ਵਿਦੇਸ਼ੀ ਵਿਦਿਆਰਥੀ ਵੀ ਸਿੱਖਿਆ ਲੈਣ ਲਈ ਆ ਰਹੇ ਹਨ। ਅਜਿਹੀ ਹੀ ਕੇਂਦਰੀ ਯੂਨੀਵਰਸਿਟੀ ਪਿੰਡ ਘੁੱਦਾ ਵਿਚ ਸਥਾਪਤ ਕੀਤ ਗਈ ਹੈ। ਇਸੇ ਹੀ ਪਿੰਡ ਵਿਚ ਇਕ ਸਪੋਰਟਸ ਸਕੂਲ ਵੀ ਸਥਾਪਤ ਕੀਤਾ ਗਿਆ ਹੈ ਜਿਸ ਵਿਚ ਆਧੁਨਿਕ ਖੇਡ ਸਹੁਲਤਾਂ ਉਪਲਬੱਧ ਕਰਵਾਈਆਂ ਗਈਆਂ ਹਨ ਅਤੇ ਹਰੇਕ ਖਿਡਾਰੀ ਨੂੰ ਪ੍ਰਤੀ ਦਿਨ 300 ਰੁਪਏ ਦੀ ਖੁਰਾਕ ਦੇਣ ਦਾ ਉਪਰਾਲਾ ਕੀਤਾ ਗਿਆ ਹੈ ਤਾਂ ਜੋ ਖਿਡਾਰੀ ਵਿਸਵ ਪੱਧਰ ਦੇ ਮੁਕਾਬਲਿਆਂ ਵਿਚ ਚੰਗਾ ਮੁਕਾਮ ਹਾਸਲ ਕਰ ਸਕਣ। ਇਸ ਤਰਾਂ ਪਿਛਲੇ ਸਾਲ ਦੌਰਾਨ ਰਾਜ ਵਿਚ 17 ਨਵੇਂ ਡਿਗਰੀ ਕਾਲਜ ਸਥਾਪਤ ਕੀਤੇ ਗਏ ਸਨ ਤਾਂ ਜੋ ਨੌਜਵਾਨਾਂ ਨੂੰ ਉਚੇਰੀ ਸਿੱਖਿਆ ਦਿੱਤੀ ਜਾ ਸਕੇ।
ਕੁਆਲਟੀ ਸਿੱਖਿਆ ਨੂੰ ਸਮੇਂ ਦੀ ਲੋੜ ਦਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੱਜ ਸਾਡੇ ਨੌਜਵਾਨਾਂ ਦਾ ਮੁਕਾਬਲਾ ਕੇਵਲ ਦੂਜੇ ਸੂਬਿਆਂ ਦੇ ਵਿਦਿਆਰਥੀਆਂ ਨਾਲ ਹੀ ਨਹੀਂ ਹੈ ਸਗੋਂ ਸਾਡਾ ਮੁਕਾਬਲਾ ਤਾਂ ਪੂਰੀ ਦੂਨੀਆਂ ਨਾਲ ਹੈ। ਉਨ੍ਹਾਂ ਕਿਹਾ ਕਿ ਅੱਜ ਅਸੀ ਕੁਆਲਟੀ ਸਿੱਖਿਆ ਸਹਾਰੇ ਹੀ ਇਸ ਮੁਕਾਬਲੇ ਦੇ ਯੁੱਗ ਵਿਚ ਮੋਹਰੀ ਸਾਬਤ ਹੋ ਸਕਾਂਗੇ। ਉਨ੍ਹਾਂ ਸਿੱਖਿਆ ਪ੍ਰਾਪਤ ਕਰਕੇ ਅਧਿਆਪਨ ਦੇ ਪਵਿੱਤਰ ਕਿੱਤੇ ਨੂੰ ਚੁਣਨ ਲਈ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਦੇਸ਼ ਦਾ ਭਵਿੱਖ ਉਨ੍ਹਾਂ ਤੇ ਨਿਰਭਰ ਹੈ ਅਤੇ ਉਹ ਆਪਣਾ ਕਿੱਤਾ ਪੁਰੀ ਸਮਰਪਨਭਾਵ ਨਾਲ ਕਰਨ ਤਾਹੀਂ ਦੇਸ਼ ਦੀ ਤਰੱਕੀ ਸੰਭਵ ਹੈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਜੀ ਆਇਆ ਨੂੰ ਆਖਦਿਆਂ ਕਾਲਜ ਦੇ ਪ੍ਰਿੰਸੀਪਲ ਡਾ: ਐਸ. ਐਸ. ਸੰਘਾ ਨੇ ਸਕੂਲ ਦੀਆਂ ਸਲਾਨਾ ਪ੍ਰਾਪਤੀਆਂ ਬਾਰੇ ਰਿਪੋਰਟ ਪੇਸ਼ ਕੀਤੀ ਅਤੇ ਅਕਾਦਮਿਕ, ਸਭਿਆਚਾਰਕ ਅਤੇ ਸਪੋਰਟਸ ਦੇ ਖੇਤਰਾਂ ਵਿਚ ਮਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਮਾਪਿਆਂ ਦਾ ਵੀ ਧੰਨਵਾਦ ਕੀਤਾ। ਇਸ ਮੌਕੇ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਮੁੱਖ ਮੰਤਰੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕਾਲਜ ਵਿਦਿਆਰਥਣਾਂ ਨੇ ਸਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੁੱਖ ਮੰਤਰੀ ਦੇ ਵਿਸ਼ੇਸ ਪ੍ਰਮੁੱਖ ਸਕੱਤਰ ਸ: ਕੇ.ਜੇ.ਐਸ.ਚੀਮਾ, ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ, ਡੀ.ਆਈ. ਜੀ. ਸ੍ਰੀ ਪ੍ਰਮੋਦ ਬਾਨ, ਐਸ.ਐਸ.ਪੀ. ਸ: ਇੰਦਰਮੋਹਨ ਸਿੰਘ, ਚੇਅਰਮੈਨ ਸ: ਤਜਿੰਦਰ ਸਿੰਘ ਮਿੱਡੂਖੇੜਾ, ਚੇਅਰਮੈਨ ਸ: ਮਨਜੀਤ ਸਿੰਘ ਆਦਿ ਵੀ ਹਾਜਰ ਸਨ।

कोई टिप्पणी नहीं:

Post Top Ad

पेज