BREAKING NEWS

Post Top Ad

Your Ad Spot
�� Dabwali न्यूज़ है आपका अपना, और आप ही हैं इसके पत्रकार अपने आस पास के क्षेत्र की गतिविधियों की �� वीडियो, ✒️ न्यूज़ या अपना विज्ञापन ईमेल करें dblnews07@gmail.com पर अथवा सम्पर्क करें मोबाइल नम्बर �� 9354500786 पर

सोमवार, दिसंबर 08, 2014

ਮੁੱਖ ਮੰਤਰੀ ਵੱਲੋਂ 60ਵੀਂਆਂ ਕੌਮੀ ਸਕੂਲ ਖੇਡਾਂ ਦਾ ਉਦਘਾਟਨ



ਬਾਦਲ ਵੱਲੋਂ ਖਿਡਾਰੀਆਂ ਨੂੰ ਪੂਰੀ ਤਰ੍ਹਾਂ ਖੇਡ ਭਾਵਨਾ ਨਾਲ ਖੇਡਣ ਦੀ ਅਪੀਲ


ਬਾਦਲ (ਲੰਬੀ), 8 ਦਸੰਬਰ
       ਪੰਜਾਬ ਦੇ ਮੁੱਖ ਮੰਤਰੀ ਸ.ਪਰਕਾਸ਼ ਸਿੰਘ ਬਾਦਲ ਵੱਲੋਂ ਅੱਜ 60 ਕੌਮੀ ਸਕੂਲ ਖੇਡਾਂ ਦੇ ਉਦਘਾਟਨ ਦੇ ਨਾਲ ਇਹ ਖੇਡਾਂ ਸ਼ੁਰੂ ਹੋ ਗਈਆਂ ਹਨ।
13 ਦਸੰਬਰ ਤੱਕ ਹੋਣ ਵਾਲੀਆਂ ਇਨ੍ਹਾਂ ਖੇਡਾਂ ਵਿੱਚ ਲੜਕੇ ਅਤੇ ਲੜਕੀਆਂ ਦੇ ਡੌਜ਼ਬਾਲ ਅੰਡਰ-19 ਅਤੇ ਕਬੱਡੀ ਨੈਸ਼ਨਲ ਸਟਾਈਲ ਅੰਡਰ-19 ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨਾਂ ਖੇਡਾਂ ਵਿੱਚ ਵੱਖ-ਵੱਖ ਸੂਬਿਆਂ ਤੋਂ ਆਏ 1200 ਦੇ ਲਗਭਗ ਖਿਡਾਰੀ ਆਪਣੀ ਖੇਡ ਦਾ ਪ੍ਰਦਰਸ਼ਨ ਕਰਨਗੇ।
ਮÎੁੱਖ ਮੰਤਰੀ ਵੱਲੋਂ ਸਕੂਲ ਗੇਮਜ਼ ਆਫ਼ ਇੰਡੀਆ ਦਾ ਝੰਡਾ ਲਹਿਰਾਉਣ ਅਤੇ ਰੰਗ ਬਿਰੰਗੇ ਗੁਬਾਰੇ ਛੱਡਣ ਦੇ ਨਾਲ ਇਨ੍ਹਾਂ ਖੇਡਾਂ ਦਾ ਦੂਜਾ ਪੜਾਅ  ਆਰੰਭ ਹੋਇਆ। ਇਸ ਮੌਕੇ ਸ. ਬਾਦਲ ਨੇ 28 ਸੂਬਿਆਂ ਦੇ ਖਿਡਾਰੀਆਂ ਦੇ ਮਾਰਚ ਪਾਸਟ ਤੋਂ ਸਲਾਮੀ ਲਈ ਜਿਸ ਦੀ ਅਗਵਾਈ ਮਾਤਾ ਜਸਵੰਤ ਕੌਰ ਯਾਦਗਾਰੀ ਸਕੂਲ ਦੇ ਬੈਂਡ ਨੇ ਕੀਤੀ। ਇਸ ਮੌਕੇ ਬਾਸਕਟ ਬਲਾ ਦੀ ਖਿਡਾਰਨ ਲਕਸ਼ਦੀਪ ਕੌਰ ਨੇ ਖਿਡਾਰੀਆਂ ਨੂੰ ਨਿਯਮਾਂ ਦੇ ਅਨੁਸਾਰ ਖੇਡ ਖੇਡਣ ਦੀ ਸਹੂੰ ਚੁਕਾਈ। ਇਸ ਮੌਕੇ ਇੱਕ ਪ੍ਰਭਾਵਸ਼ਾਲੀ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ
ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਬਾਦਲ ਨੇ ਖਿਡਾਰੀਆਂ ਨੂੰ ਪੂਰੀ ਤਰ੍ਹਾਂ ਖੇਡ ਭਾਵਨਾ ਦੇ ਨਾਲ ਖੇਡਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਖੇਡਾਂ ਵਿੱਚ ਦੇਸ਼ ਦੇ ਚੋਣਵੇਂ ਬੱਚੇ ਹਿੱਸਾ ਲੈ ਰਹੇ ਹਨ ਜਿਨ੍ਹਾਂ ਨੇ ਬਾਅਦ ਵਿੱਚ ਦੇਸ਼ ਦੀ ਖੇਡਾਂ ਦੇ ਖੇਤਰ ਵਿੱਚ ਕਮਾਨ ਸੰਭਾਲਣੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਨਾਲ ਖੇਡਾਂ ਬਹੁਤ ਜ਼ਰੂਰੀ ਹਨ ਅਤੇ ਸਿਹਤਮੰਦ ਮਨੁੱਖ ਵੀ ਵਧੀਆ ਤਰੀਕੇ ਨਾਲ ਆਪਣੀ ਜ਼ਿੰਮੇਂਵਾਰੀ ਨਿਭਾਅ ਸਕਦਾ ਹੈ।

‑ਕੌਮੀ ਸਕੂਲ ਖੇਡਾਂ ਦੀ ਮੇਜ਼ਬਾਨੀ ਪੰਜਾਬ ਲਈ ਮਾਣ ਵਾਲੀ ਗੱਲ-ਚੀਮਾ

ਇਸ ਤੋਂ ਪਹਿਲਾਂ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਿੱਥੇ ਸਕੂਲੀ ਬੱਚਿਆਂ ਲਈ ਖੇਡਾਂ ਵਾਸਤੇ ਵਿਸ਼ੇਸ਼ ਉਪਰਾਲੇ ਕੀਤੇ ਹਨ, ਉਥੇ ਵੀ ਖੇਡਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਕਰਨ ਲਈ ਵੱਡੇ ਪ੍ਰਾਜੈਕਟ ਆਰੰਭੇ ਹਨ। ਸਕੂਲੀ ਪੱਧਰ ਤੋਂ ਬੱਚਿਅ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਨੇ ਬੀਤੇ ਵਰੇ ਵਿਸ਼ੇਸ਼ ਨੀਤੀ ਤਿਆਰ ਕੀਤੀ ਜਿਸ ਤਹਿਤ ਕਿਸੇ ਵੀ ਖੇਡ ਵਿੱਚ ਸੂਬਾਈ ਅਤੇ ਰਾਸ਼ਟਰੀ ਪੱਧਰ 'ਤੇ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਖਿਡਾਰੀ ਨੂੰ ਬੋਰਡ ਪ੍ਰੀਖਿਆ ਵਿੱਚ 25 ਅੰਕ ਅਤੇ ਦੂਸਰੇ ਸਥਾਨ ਵਾਲੇ ਨੂੰ 15 ਅੰਕ ਦੇਣ ਦਾ ਕਾਰਜ ਸ਼ੁਰੂ ਕੀਤਾ ਗਿਆ।ਪੰਜਾਬ ਸਰਕਾਰ ਦੇ ਯਤਨਾਂ ਦੇ ਸਦਕੇ  ਕਬੱਡੀ ਨੂੰ ਅੱਜ ਕੌਮਾਂਤਰੀ ਪਛਾਣ ਮਿਲੀ ਹੈ ਅਤੇ ਇਸ ਵੇਲੇ ਪੰਜਾਬ ਵਿੱਚ ਪੰਜਵਾਂ ਵਿਸ਼ਵ ਕਬੱਡੀ ਕੱਪ ਚੱਲ ਰਿਹਾ ਹੈ।
ਵਰਨਣਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਰਾਜ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਲਾਗੂ ਕੀਤੀ ਪਹਿਲੀ ਖੇਡ ਨੀਤੀ ਦੇ ਹੇਠ ਓਲੰਪਿਕਸ ਖੇਡਾਂ ਵਿੱਚ ਸੋਨ ਤਮਗਾ ਜਿੱਤਣ 'ਤੇ 2.25 ਕਰੋੜ ਰੁਪਏ, ਚਾਂਦੀ ਦਾ ਤਮਗਾ ਜਿੱਤਣ 'ਤੇ ਇਕ ਕਰੋੜ ਰੁਪਏ ਅਤੇ ਕਾਂਸੀ ਦਾ ਤਮਗਾ ਜਿੱਤਣ 'ਤੇ 51 ਲੱਖ ਰੁਪਏ ਇਨਾਮ ਦਿੱਤਾ ਜਾਦਾ ਹੈ ਜਦਕਿ ਏਸ਼ੀਅਨ ਖੇਡਾਂ ਵਿੱਚ ਸੋਨ ਦਾ ਤਮਗਾ ਜਿੱਤਣ 'ਤੇ 26 ਲੱਖ ਰੁਪਏ, ਚਾਂਦੀ ਦਾ ਤਮਗਾ ਜਿੱਤਣ 'ਤੇ 16 ਲੱਖ ਰੁਪਏ ਅਤੇ ਕਾਂਸੀ ਦਾ ਤਮਗਾ ਜਿੱਤਣ 'ਤੇ 11 ਲੱਖ ਰੁਪਏ ਦਾ ਇਨਾਮ ਦਿੱਤੇ ਜਾਂਦੇ ਹਨ। ਇਸੇ ਤਰ੍ਹਾਂ ਹੀ ਰਾਸ਼ਟਰ ਮੰਡਲ ਖੇਡਾਂ ਵਿੱਚ ਸੋਨ ਦਾ ਤਮਗਾ ਜਿੱਤਣ 'ਤੇ  16 ਲੱਖ ਰੁਪਏ, ਚਾਂਦੀ ਦਾ ਤਮਗਾ ਜਿੱਤਣ 'ਤੇ 11 ਲੱਖ ਰੁਪਏ ਅਤੇ ਕਾਂਸੇ ਦਾ ਤਮਗਾ ਜਿੱਤਣ 'ਤੇ 6 ਲੱਖ ਰੁਪਏ ਦੀ ਇਨਾਮੀ ਰਾਸ਼ੀ ਦਿੱਤੀ ਜਾਂਦੀ ਹੈ। ਖੇਡਾਂ ਦੇ ਬੁਨਿਆਦੀ ਢਾਂਚੇ ਦਾ ਪੱਧਰ ਉੱਚਾ ਚੁੱਕਣ  ਸਰਕਾਰ ਵਲੋਂ ਸਮੁੱਚੇ ਰਾਜ ਵਿੱਚ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ 200 ਕਰੋੜ ਰੁਪਏ ਖਰਚ ਕੀਤੇ ਗਏ ਹਨ ਅਤੇ ਖੇਡਾਂ ਲਈ ਹੁਣ ਵਿਸ਼ੇਸ਼ ਫੰਡ ਕਾਇਮ ਕੀਤਾ ਗਿਆ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਝੋਨੇ ਦੀ ਅਦਾਇਗੀ ਜਲਦ ਹੋ ਜਾਵੇਗੀ । ਉਨ੍ਹਾਂ ਨੇ ਇਕ ਹੋਰ ਸਵਾਲ ਦੇ ਜਵਾਬ ਵਿਚ ਕਿਹਾ ਕਿ ਖੇਡਾਂ ਅਤੇ ਝੋਨੇ ਦੀ ਅਦਾਇਗੀ ਦੋ ਵੱਖ ਵੱਖ ਵਿਸੇ ਹਨ ਅਤੇ ਇੰਨ੍ਹਾਂ ਨੂੰ ਰਲਗੱਡ ਕਰਨਾ ਉਚਿਤ ਨਹੀਂ ਹੋਵੇਗਾ।
       ਇਸ ਮੌਕੇ ਮਲੋਟ ਦੇ ਵਿਧਾਇਕ ਸ: ਹਰਪ੍ਰੀਤ ਸਿੰਘ, ਪ੍ਰਮੁੱਖ ਸਕੱਤਰ ਸਕੂਲ ਸਿੱਖਿਆ ਸ੍ਰੀ ਸੀ. ਰਾਊਲ, ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨ ਸ੍ਰੀ ਜਸਕਰਨ ਸਿੰਘ, ਸ੍ਰੀ ਤੇਜਿੰਦਰ ਸਿੰਘ ਮਿੱਡੂਖੇੜਾ ਚੇਅਰਮੈਨ, ਡੀ. ਪੀ. ਆਈ. ਸੈਕਡਰੀ ਸ੍ਰੀ ਕਮਲ ਗਰਗ, ਪਿੰਸੀਪਲ ਐਸ.ਐਸ. ਸੰਘਾ, ਪਿੰ੍ਰਸੀਪਲ ਸ੍ਰੀ ਅਨੰਦ ਸਵਰੂਪ, ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਦਵਿੰਦਰ ਰਜੌਰੀਆ ਆਦਿ ਹਾਜ਼ਰ ਸਨ।

कोई टिप्पणी नहीं:

Post Top Ad

पेज