BREAKING NEWS

Post Top Ad

Your Ad Spot
�� Dabwali न्यूज़ है आपका अपना, और आप ही हैं इसके पत्रकार अपने आस पास के क्षेत्र की गतिविधियों की �� वीडियो, ✒️ न्यूज़ या अपना विज्ञापन ईमेल करें dblnews07@gmail.com पर अथवा सम्पर्क करें मोबाइल नम्बर �� 9354500786 पर

शुक्रवार, अप्रैल 05, 2019

ਤਲਵੰਡੀ ਸਾਬੋ ਵਿੱਚ 12 ਤੋਂ 15 ਅਪ੍ਰੈਲ ਤੱਕ ਸ਼ਰਾਬ ਦੇ ਠੇਕੇ ਰਹਿਣਗੇ ਬੰਦ ਅਸ਼ਲੀਲ ਗੀਤ, ਤਸਵੀਰਾਂ ਅਤੇ ਨਸ਼ੀਲੀਆਂ ਵਸਤਾਂ ਦੀ ਵਿਕਰੀ 'ਤੇ ਪਾਬੰਦੀ


ਬਠਿੰਡਾ- ਵਧੀਕ ਜ਼ਿਲਾ ਮੈਜਿਸਟ੍ਰੇਟ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ ਨੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕਸਬਾ ਤਲਵੰਡੀ ਸਾਬੋ ਦੀ ਹਦੂਦ ਅੰਦਰ 12 ਅਪ੍ਰੈਲ ਤੋਂ 15 ਅਪ੍ਰੈਲ 2019 ਤੱਕ ਦੇਸ਼ੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਬੰਦ ਰਹਿਣਗੇ ਅਤੇ ਕਿਸੇ ਵੀ ਵਿਅਕਤੀ ਨੂੰ ਸ਼ਰਾਬ ਦੇ ਭੰਡਾਰ ਰੱਖਣ ਅਤੇ ਵੇਚਣ ਦੀ ਆਗਿਆ ਨਹੀਂ ਹੋਵੇਗੀ। ਹੁਕਮ ਵਿਚ ਕਿਹਾ ਗਿਆ ਹੈ ਕਿ ਤਲਵੰਡੀ ਸਾਬੋ ਵਿਖੇ ਵਿਸਾਖੀ ਮੇਲਾ ਹਰ ਸਾਲ ਦੀ ਤਰਾਂ ਇਸ ਸਾਲ ਵੀ ਮਿਤੀ 14 ਅਪ੍ਰੈਲ 2019 ਨੂੰ ਲੱਗ ਰਿਹਾ ਹੈ। ਮੇਲੇ ਦੌਰਾਨ ਲੋਕ ਸ਼ਰਾਬ ਅਤੇ ਨਸ਼ਿਆਂ ਦੀ ਵਰਤੋਂ ਕਰ ਸਕਦੇ ਹਨ, ਜਿਸ ਨਾਲ ਮੇਲੇ ਦੇ ਮਾਹੌਲ ਵਿਚ ਵਿਘਨ ਪੈ ਸਕਦਾ ਹੈ ਅਤੇ ਅਮਨ ਤੇ ਸ਼ਾਂਤੀ ਭੰਗ ਹੋ ਸਕਦੀ ਹੈ। ਇਸ ਲਈ ਸ਼ਰਾਬ ਦੀ ਵਿਕਰੀ ਇਸ ਇਲਾਕੇ ਵਿਚ ਬੰਦ ਹੋਣੀ ਚਾਹੀਦੀ ਹੈ।

ਇਸੇ ਤਰਾਂ ਵਧੀਕ ਜ਼ਿਲਾ ਮੈਜਿਸਟ੍ਰੇਟ ਨੇ ਇੱਕ ਹੋਰ ਹੁਕਮ ਜਾਰੀ ਕਰਦਿਆਂ ਤਲਵੰਡੀ ਸਾਬੋ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਅਤੇ ਜਨਤਕ ਸ਼ਾਂਤੀ ਨੂੰ ਬਣਾਈ ਰੱਖਣ ਲਈ 12 ਅਪ੍ਰੈਲ ਤੋਂ 15 ਅਪ੍ਰੈਲ 2019 ਤੱਕ ਅਸ਼ਲੀਲ ਗੀਤ ਅਤੇ ਅਸ਼ਲੀਲ ਤਸਵੀਰਾਂ ਆਦਿ ਲਗਾਉਣ 'ਤੇ ਪਾਬੰਦੀ ਲਗਾਈ ਹੈ।
ਜਾਰੀ ਇੱਕ ਹੋਰ ਹੁਕਮ ਅਨੁਸਾਰ ਸ਼੍ਰੀ ਸਿੱਧੂ ਨੇ ਦੱਸਿਆ ਕਿ ਵਿਸਾਖੀ ਮੇਲੇ ਦੌਰਾਨ ਲੋਕ ਕਈ ਕਿਸਮ ਦੇ ਨਸ਼ਿਆਂ ਦੀ ਵਰਤੋ ਕਰ ਸਕਦੇ ਹਨ, ਜਿਸ ਨਾਲ ਮੇਲੇ ਦੇ ਮਾਹੌਲ ਵਿੱਚ ਵਿਘਨ ਪੈ ਸਕਦਾ ਹੈ ਅਤੇ ਅਮਨ ਅਤੇ ਸ਼ਾਂਤੀ ਭੰਗ ਹੋ ਸਕਦੀ ਹੈ। ਇਸ ਲਈ ਕਾਨੂੰਨ ਵਿਵਸਥਾ ਅਤੇ ਜਨਤਕ ਸ਼ਾਂਤੀ ਨੂੰ ਬਣਾਈ ਰੱਖਣ ਵਾਸਤੇ ਕਸਬਾ ਤਲਵੰਡੀ ਸਾਬੋ ਦੀ ਹਦੂਦ ਅੰਦਰ ਹਰੇਕ ਕਿਸਮ ਦੀਆਂ ਨਸ਼ੀਲੀਆਂ ਵਸਤਾਂ ਦੀ ਵਿਕਰੀ ਅਤੇ ਵਰਤੋਂ ਤੇ ਪਾਬੰਦੀ ਲਗਾਈ ਜਾਂਦੀ ਹੈ।
ਉਪਰੋਕਤ ਪਾਬੰਦੀਆਂ 12 ਅਪ੍ਰੈਲ 2019 ਤੋਂ 15 ਅਪ੍ਰੈਲ 2019 ਤੱਕ ਲਾਗੂ ਰਹਿਣਗੀਆਂ।

कोई टिप्पणी नहीं:

Post Top Ad

पेज